Saturday , 19 August 2017
You are here: Home / featured / ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ ਵਿਖੇ ਬਾਬਾ ਦੀਪ ਸਿੰਘ ਦਾ ਸਾਲਾਨਾ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਦੀਵਾਨ ਸਜਾਏ ਗਏ। ਧਾਰਮਿਕ ਦੀਵਾਨ ਦੌਰਾਨ ਰਾਗੀ ਢਾਡੀ ਜਥਿਆਂ ਸੰਤਾਂ ਮਹਾਂਪੁਰਸ਼ਾਂ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਬੂਟਾ ਦਾ ਰਾਗੀ ਜੱਥਾ, ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲਿਆਂ ਦਾ ਢਾਡੀ ਜਥਾ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਬਾਬਾ ਰਣਜੀਤ ਸਿੰਘ ਤਪਾ ਦਰਾਜ ਵਾਲੇ, ਬਾਬਾ ਦਰਬਾਰਾ ਸਿੰਘ ਰੋਹੀਆਂ ਵੱਲੇ, ਬਾਬਾ ਕੁਲਜੀਤ ਸਿੰਘ ਸੀਸ ਮਹਿਲ ਵਾਲ, ਬਾਬਾ ਭਰਪੁਰ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ, ਭਾਈ ਨਿਰਭੈ ਸਿੰਘ ਤੋਂ ਇਲਾਵਾ ਹਜ਼ੂਰੀ ਰਾਹੀ ਭਾਈ ਰਾਜਿੰਦਰ ਸਿੰਘ ਦਾ ਰਾਗੀ ਜਥਾ, ਹਜ਼ੂਰੀ ਕਥਾ ਵਾਚਕ ਭਾਈ ਮਨਦੀਪ ਸਿੰਘ ਸ਼ਾਮਲ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਨੇ ਬਾਬਾ ਦੀਪ ਸਿੰਘ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਅਤੇ ਸੰਗਤਾਂ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਕੀਤੀ। ਹੈਡ ਗਰੰਥੀ ਭਾਈ ਅਵਤਾਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।
ਇਸ ਮੌਕੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਇੱਕ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ ,ਜਿਸ ਵਿੱਚ 150 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਤੋਂ ਇਲਾਵਾ ਇੱਕ ਮੁਫਤ ਮੈਡੀਕਲ ਚੈਕਅੱਪ ਕੈਂਪ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 76 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।
ਇਸ ਮੌਕੇ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ, ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਭਾਈ ਰਣਜੀਤ ਸਿੰਘ ਕਪੂਰਥਲਾ ਵਾਲੇ ਬੀਬੀ ਕਮਲਜੀਤ ਕੌਰ,ਮੈਨੇਜਰ ਭਾਈ ਸੁਖਵਿੰਦਰ ਸਿੰਘ ਤੇ ਭਾਈ ਧਰਮਵੀਰ ਸਿੰਘ, ਹੈਡ ਗਰੰਥੀ ਭਾਈ ਅਵਤਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਸਵੰਤ ਸਿੰਘ, ਭਾਈ ਕੁਲਬੰਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਸਵੀਰ ਸਿੰਘ, ਭਾਈ ਅਮਰੀਕ ਸਿੰਘ, ਤੇਜਿੰਦਰ ਸਿੰਘ, ਬਲਬੀਰ ਸਿੰਘ ਅਤੇ ਜਥੇਦਾਰ ਗੁਰਮੀਤ ਸਿੰਘ ਸੋਲਖੀਆਂ, ਐਡਵੋਕੇਟ ਜੇਪੀਐਸ ਢੇਰ, ਸੁਰਿੰਦਰ ਸਿੰਘ ਕਿਸ਼ਨਪੁਰਾ, ਕੌਸਲਰ ਰਾਜਦੀਪ ਸਿੰਘ ਹੈਪੀ, ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ, ਤਰਵਿੰਦਰ ਸਿੰਘ ਦਿੱਲੀ ਵਾਲੇ ਵੀ ਹਾਜ਼ਰ ਸਨ।

T & T Honda