Saturday , 29 April 2017
You are here: Home / featured / ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਏਟੀਐਮ ਦਾ ਉਦਘਾਟਨ
ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਏਟੀਐਮ ਦਾ ਉਦਘਾਟਨ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਏਟੀਐਮ ਦਾ ਉਦਘਾਟਨ

ਚੰਡੀਗੜ੍ਹ ਪ੍ਰੈਸ ਕਲੱਬ ’ਚ ਪੰਜਾਬ ਐਂਡ ਸਿੰਧ ਬੈਂਕ ਦਾ ਏਟੀਐਮ ਸਥਾਪਤ ਕੀਤਾ ਗਿਆ ਹੈ। ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ ਜੇਐਸ ਸਰਨਾ ਨੇ ਅੱਜ ਇਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਬ੍ਰਾਂਚ ਮੈਨੇਜਰ ਸਰਬਜੀਤ ਅਤੇ ਬੈਂਕ ਦੇ ਹੋਰ ਬੈਂਕ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਸਰਨਾ ਨੇ ਇਸ ਸ਼ਾਖਾ ਨਾਲ ਸਬੰਧਤ ਖਾਤੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ ਗਾਹਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਬ੍ਰਾਂਚ ਮੈਨੇਜਰ ਸਰਬਜੀਤ ਸਿੰਘ ਨੇ ਕਿਹਾ ਕਿ ਏਟੀਐਮ ਖੁੱਲ੍ਹਣ ਨਾਲ ਕਲੱਬ ਦੇ ਮੈਂਬਰ ਪੱਤਰਕਾਰਾਂ ਅਤੇ ਇਨ੍ਹਾਂ ਸੈਕਟਰਾਂ ਦੇ ਖਾਤੇਦਾਰਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚਿਰਾਂ ਤੋਂ ਇਥੇ ਏਟੀਐਮ ਸਥਾਪਤ ਹੋਣ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ।

T & T Honda