Saturday , 19 August 2017
You are here: Home / featured / ਪੇਂਡੂ ਸਿਹਤ ਕੇਂਦਰਾਂ ਨੂੰ ਵੰਡੀਆਂ ਦਵਾਈਆਂ
ਪੇਂਡੂ ਸਿਹਤ ਕੇਂਦਰਾਂ ਨੂੰ ਵੰਡੀਆਂ ਦਵਾਈਆਂ

ਪੇਂਡੂ ਸਿਹਤ ਕੇਂਦਰਾਂ ਨੂੰ ਵੰਡੀਆਂ ਦਵਾਈਆਂ

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪ੍ਰੀਸ਼ਦ ਕੰਪਲੈਕਸ ਅਧੀਨ ਆਉਂਦੇ ਪੇਂਡੂ ਸਿਹਤ ਕੇਂਦਰਾਂ ਨੂੰ ਤਿੰਨ ਲੱਖ 70 ਹਜ਼ਾਰ ਰੁਪਏ ਦੀਆਂ ਦਵਾਈਆਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ 23 ਸਿਹਤ ਕੇਂਦਰਾਂ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰਾਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਡਾਕਟਰਾਂ ਨਾਲ ਜ਼ਮੀਨੀ ਪੱਧਰ ’ਤੇ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਪੂਰੀ ਸਮਰਪਣ ਭਾਵਨਾ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਾਕਟਰਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਭੁੱਟਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ 38 ਪ੍ਰਕਾਰ ਦੀਆਂ ਦਵਾਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਡਿਸਪੈਂਸਰੀਆਂ ਵਿਚ ਭੇਜ ਦਿੱਤੀਆਂ ਗਈਆਂ ਹਨ। ਇਸ ਮੌਕੇ ਚਰਨਜੋਤ ਸਿੰਘ ਵਾਲੀਆ ਸਕੱਤਰ ਜ਼ਿਲ੍ਹਾ ਪ੍ਰੀਸ਼ਦ, ਦਵਿੰਦਰ ਸਿੰਘ ਬਹਿਲੋਲਪੁਰ ਚੇਅਰਮੈਨ ਬਲਾਕ ਸੰਮਤੀ ਸਰਹਿੰਦ, ਕੁਲਵਿੰਦਰ ਕੌਰ ਚੇਅਰਪਰਸਨ ਬਲਾਕ ਸੰਮਤੀ ਖੇੜਾ, ਭੁਪਿੰਦਰ ਸਿੰਘ ਹਾਂਸ ਚੇਅਰਮੈਨ ਬਲਾਕ ਸੰਮਤੀ ਬਸੀ, ਕੁਲਵਿੰਦਰ ਕੌਰ ਚੇਅਰਪਰਸਨ ਖਮਾਣੋਂ, ਹਿਤੇਨ ਕਪਿਲਾ ਬੀ.ਡੀ.ਪੀ.ਓ ਸਰਹਿੰਦ, ਸੁਰਿੰਦਰ ਸਿੰਘ ਧਾਲੀਵਾਲ ਬੀ.ਡੀ.ਪੀ.ਓ ਬਸੀ, ਕੁਲਦੀਪ ਸਿੰਘ ਸੌਂਢਾ ਮੈਂਬਰ ਬਲਾਕ ਸੰਮਤੀ, ਰਵਿੰਦਰ ਕੌਰ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ, ਡਾਕਟਰ ਵਾਰੁਨ ਗਰਗ, ਡਾਕਟਰ ਅਮਰਦੀਪ ਕੌਰ, ਡਾਕਟਰ ਕਮਲਪ੍ਰੀਤ ਸਿੰਘ ਤੇ ਡਾਕਟਰ ਹਰਮਨਦੀਪ ਸਿੰਘ ਬਰਾੜ ਹਾਜ਼ਰ ਸਨ।

T & T Honda