You are here: Home / featured / ਕੈਬਨਿਟ ਵੱਲੋਂ ਲਏ ਫ਼ੈਸਲੇ ਸੂਬੇ ਨੂੰ ਮੁੜ ਲੀਹ ’ਤੇ ਪਾਉਣਗੇ: ਸਿੱਧੂ
ਕੈਬਨਿਟ ਵੱਲੋਂ ਲਏ ਫ਼ੈਸਲੇ ਸੂਬੇ ਨੂੰ ਮੁੜ ਲੀਹ ’ਤੇ ਪਾਉਣਗੇ: ਸਿੱਧੂ

ਕੈਬਨਿਟ ਵੱਲੋਂ ਲਏ ਫ਼ੈਸਲੇ ਸੂਬੇ ਨੂੰ ਮੁੜ ਲੀਹ ’ਤੇ ਪਾਉਣਗੇ: ਸਿੱਧੂ

ਕਾਂਗਰਸ ਦੇ ਹਲਕਾ ਮੁਹਾਲੀ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਜਾਣ ’ਤੇ ਬਲਬੀਰ ਸਿੰਘ ਸਿੱਧੂ ਦਾ ਅੱਜ ਇਲਾਕੇ ਦੇ ਨੌਜਵਾਨ ਕਾਂਗਰਸੀ ਆਗੂ ਲਖਵਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਲਏ ਗਏ ਫੈਸਲੇ ਪੰਜਾਬ ਦੇ ਲੋਕਾਂ ਲਈ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਏਗੀ। ਸਿੱਧੂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਕਾਂਗਰਸ ਦਾ ਮੁੱਖ ਮੰਤਵ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲਾਮਬੰਦੀ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਰਣਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ ਹੈ। ਸੂਬੇ ਦਾ ਆਰਥਿਕ ਢਾਂਚਾ ਲੜਖੜਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਨਅਤਾਂ ਵੀ ਵੱਡੇ ਪੱਧਰ ’ਤੇ ਬੰਦ ਹੋਈਆਂ ਹਨ। ਸਿੱਧੂ ਨੇ ਕਿਹਾ ਇਸ ਬਿਖਰ ਚੁੱਕੇ ਢਾਂਚੇ ਨੂੰ ਲੀਹ ’ਤੇ ਪਾਉਣ ਲਈ ਥੋੜ੍ਹਾ ਸਮਾਂ ਲੱਗੇਗਾ ਤੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਇਸ ਸਬੰਧੀ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ, ਲਖਵਿੰੰਦਰ ਸਿੰਘ ਹੈਪੀ ਮਲਕਪੁਰ, ਮੈਂਬਰ ਪੰਚਾਇਤ ਸੰਜੇ ਸ਼ਰਮਾ, ਗੁਰਜੰਟ ਸਿੰਘ ਮਲਕਪੁਰ, ਐਡਵੋਕੇਟ ਸੁਨੀਲ ਕੁਮਾਰ ਭੱਟੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

T & T Honda