Saturday , 19 August 2017
You are here: Home / featured / ਜਦੋਂ ਕੈਪਟਨ ਅਮਰਿੰਦਰ ਨੇ ਕੀਤੀ ਨਹੀਂ ਪਾਰਟੀ ਬਣਾਉਣ ਦੀ ਤਿਆਰੀ!
ਜਦੋਂ ਕੈਪਟਨ ਅਮਰਿੰਦਰ ਨੇ ਕੀਤੀ ਨਹੀਂ ਪਾਰਟੀ ਬਣਾਉਣ ਦੀ ਤਿਆਰੀ!

ਜਦੋਂ ਕੈਪਟਨ ਅਮਰਿੰਦਰ ਨੇ ਕੀਤੀ ਨਹੀਂ ਪਾਰਟੀ ਬਣਾਉਣ ਦੀ ਤਿਆਰੀ!

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾਉਣ ਦੀ ਤਿਆਰੀ ਵਿੱਚ ਸਨ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਇਹ ਰਾਜ਼ ਖੋਲ੍ਹਦਿਆਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨਾਲ ਮੱਤਭੇਦ ਹੋਣ ਕਾਰਨ ਉਹ ਆਪਣੀ ਨਵੀਂ ਪਾਰਟੀ ਬਣਾਉਣ ਬਾਰੇ ਸੋਚ ਰਹੇ ਸਨ। ਇਹ ਰਿਪੋਰਟ ਮੀਡੀਆ ਵਿੱਚ ਆਉਣ ਮਗਰੋਂ ਕਾਂਗਰਸ ਹਾਈਕਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਹਟਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ।

ਇਸ ਦੇ ਨਾਲ ਹੀ ਕੈਪਟਨ ਨੇ ਸਪਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ) ਵਿੱਚ ਸ਼ਾਮਲ ਹੋਣ ਦਾ ਵਿਚਾਰ ਉਨ੍ਹਾਂ ਦੇ ਮਨ ਵਿੱਚ ਕਦੇ ਨਹੀਂ ਆਇਆ। ਉਨ੍ਹਾਂ ਇਸ ਸਬੰਧੀ ਮੀਡੀਆ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਨਾਲ ਮੱਤਭੇਦਾਂ ਕਾਰਨ ਨਵੀਂ ਪਾਰਟੀ ਬਣਾਉਣ ਬਾਰੇ ਸੋਚਿਆ ਸੀ ਪਰ ਬੀਜੇਪੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਨੇ ਕਦੇ ਨਹੀਂ ਸੋਚਿਆ।

ਸਾਰਾਗੜ੍ਹੀ ਦੀ ਜੰਗ ਬਾਰੇ ਆਪਣੀ ਕਿਤਾਬ ਤੇ ਅਧਿਕਾਰਤ ਜੀਵਨੀ ‘ਦੀ ਪੀਪਲਜ਼ ਮਹਾਰਾਜਾ’ ਦੀ ਦਿੱਲੀ ਵਿੱਚ ਘੁੰਡ ਚੁਕਾਈ ਵੇਲੇ ਸੁਹੇਲ ਸੇਠ ਨਾਲ ਗਲਬਾਤ ਦੌਰਾਨ ਮੁੱਖ ਮੰਤਰੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਦੇ ਖਾਲਿਸਤਾਨੀਆਂ ਵੱਲ ਝੁਕਾਅ ਤੇ ਕਸ਼ਮੀਰ ਵਿੱਚ ਭਾਰਤੀ ਫੌਜੀ ਅਫਸਰ ਵੱਲੋਂ ‘ਮਾਨਵੀ ਢਾਲ’ ਬਣਾਏ ਜਾਣ ਵਰਗੇ ਵਿਵਾਦਪੂਰਨ ਵਿਸ਼ਿਆਂ ‘ਤੇ ਵੀ ਆਪਣੇ ਵਿਚਾਰ ਪ੍ਰਗਟਾਉਣ ਤੋਂ ਟਾਲਾ ਨਹੀਂ ਵੱਟਿਆ।

ਕੈਨੇਡਾ ਦੀ ਸਰਕਾਰ ਵਿੱਚ ਖਾਲਿਸਤਾਨੀ ਸਮਰਥਨ ਬਾਰੇ ਆਪਣੇ ਰੁਖ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਬਹੁਤ ਸਾਰੇ ਮੈਂਬਰ ਖਾਲਿਸਤਾਨੀ ਹਮਾਇਤੀ ਹਨ। ਕੈਪਟਨ ਨੇ ਮੇਜਰ ਨਿਤਿਨ ਗੋਗੋਈ ਨੂੰ ਆਪਣਾ ਸਮਰਥਨ ਦੁਹਰਾਉਂਦੇ ਹੋਏ ਕਿਹਾ ਕਿ ਉਸ ਨੇ ਆਪਣੇ ਆਦਮੀਆਂ ਦੀ ਰੱਖਿਆ ਲਈ ਇਹ ਸਹੀ ਫੈਸਲਾ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਸ ਅਧਿਕਾਰੀ ਨੇ ਵਧੀਆ ਕਾਰਜ ਕੀਤਾ। ਸਮੁੱਚੀ ਭਾਰਤੀ ਫੌਜ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ। ਉਸ ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਦਿੱਤਾ ਜਾਣਾ ਚਾਹੀਦਾ ਹੈ।

T & T Honda