You are here: Home / featured / ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ’ਚ ਆਈ ਕਾਂਗਰਸ: ਚੰਦੂਮਾਜਰਾ
ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ’ਚ ਆਈ ਕਾਂਗਰਸ: ਚੰਦੂਮਾਜਰਾ

ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ’ਚ ਆਈ ਕਾਂਗਰਸ: ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ’ਚ ਆਈ ਹੈ। ਇੱਥੋਂ ਦੇ ਫੇਜ਼-3ਬੀ1 ਸਥਿਤ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਹਰੇਕ ਘਰ ਵਿੱਚ ਸਰਕਾਰੀ ਨੌਕਰੀ ਦੇਣ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਝੂਠਾ ਲਾਰਾ ਲਾਇਆ। ਉਨ੍ਹਾਂ ਕਿਹਾ ਕਿ ਅੱਜ ਬੇਰੁਜ਼ਗਾਰ ਅਧਿਆਪਕ ਮੁਹਾਲੀ ਦੀਆਂ ਸੜਕਾਂ ’ਤੇ ਧਰਨੇ ਲਾਉਣ ਲਈ ਮਜਬੂਰ ਹਨ ਅਤੇ ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਜ਼ਮੀਨਾਂ ਦੀ ਕੁਰਕੀ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਸੂਬਾ ਸਰਕਾਰ ਦੀ ਨੀਤੀ ਸਪੱਸ਼ਟ ਨਹੀਂ ਹੈ। ਸ਼੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੂੰ ਚੋਣ ਵਾਅਦਿਆਂ ਤੋਂ ਮੁਨਕਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕੌਮੀ ਜਥੇਬੰਦਕ ਸਕੱਤਰ ਬਲਜੀਤ ਸਿੰਘ ਕੁੰਭੜਾ, ਪੱਛੜੀ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਸੁਖਦੇਵ ਸਿੰਘ ਪਟਵਾਰੀ, ਪਰਵਿੰਦਰ ਸਿੰਘ ਸਿੰਬਲੀ, ਅਸ਼ੋਕ ਝਾਅ, ਯੂਥ ਆਗੂ ਨਸੀਬ ਸਿੰਘ ਸੰਧੂ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ, ਓਐੱਸਡੀ ਹਰਦੇਵ ਸਿੰਘ ਹਰਪਾਲਪੁਰ, ਕਰਮ ਸਿੰਘ ਬਬਰਾ ਤੇ ਗਗਨਦੀਪ ਸਿੰਘ ਬੈਂਸ ਹਾਜ਼ਰ ਸਨ।

T & T Honda